Skip to content

90 Da Flow

Khyaal
Popularity · Low

Listen

YouTube

0:00 / 0:00
Loading YouTube player...
Lyrics offset
Synced

Lyrics

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥ ਸਹਸ ਸਿਆਣਪਾ ਲਖ ਹੋਹਿ ਤ ਇੱਕ ਨ ਚਲੈ ਨਾਲਿ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥ ੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ॥ ੨॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ॥ ਗਾਵੈ ਕੋ ਦਾਤਿ ਜਾਣੈ ਨੀਸਾਣੁ॥ ਗਾਵੈ ਕੋ ਗੁਣ ਵਡਿਆਈਆ ਚਾਰ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ॥